[ays_pb id=1 w=400 h=500]
Browse Books by Category
KHALSA FATEHNAMA MONTHLY MAGAZINE
ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ । “ਪਿਆਰੇ ਖ਼ਾਲਸਾ ਜੀ! ਆਪ ਮੇਰੇ ਇਸ ਲੇਖ (ਕਿਤਾਬ: ਹਮ ਹਿੰਦੂ ਨਹੀਂ) ਨੂੰ ਵੇਖ ਕੇ ਅਸਚਰਜ ਹੋਵੋਗੇ ਅਤੇ ਪ੍ਰਸ਼ਨ ਕਰੋਗੇ ਕਿ ਖ਼ਾਲਸਾ ਤਾਂ ਬਿਨਾਂ ਸੰਸੇ ਹਿੰਦੂਆਂ ਤੋਂ ਭਿੰਨ ਹੈ, ਫਿਰ ਇਹ ਲਿਖਣ ਦੀ ਕੀ ਲੋੜ ਸੀ ਕਿ ‘ਹਮ ਹਿੰਦੂ ਨਹੀਂ’? ਔਰ ਜੇ ਐਸਾ ਲਿਖਿਆ ਹੈ ਤਾਂ ਨਾਲ਼ ਇਹ ਕਿਉਂ ਨਹੀਂ ਲਿਖਿਆ ਕਿ ਅਸੀਂ ਮੁਸਲਮਾਨ, ਈਸਾਈ ਔਰ ਬੋਧ ਆਦਿਕ ਭੀ ਨਹੀਂ ਹਾਂ? ਇਸ ਸ਼ੰਕਾ ਦੇ ਉੱਤਰ ਵਿੱਚ ਇਹ ਬੇਨਤੀ ਹੈ ਕਿ ਜੋ ਸਤਿਗੁਰੂ ਦੇ ਪੂਰੇ ਵਿਸ਼ਵਾਸੀ, ਗੁਰਬਾਣੀ ਅਨੁਸਾਰ ਚੱਲਦੇ ਹਨ ਔਰ ਖ਼ਾਲਸਾ ਧਰਮ ਦੇ ਨਿਯਮਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹਨਾਂ ਨੂੰ ਸਮਝਾਉਣ ਲਈ ਮੈਂ ਇਹ ਪੁਸਤਕ ਨਹੀਂ ਲਿਖੀ। ਕੇਵਲ ਹਿੰਦੂ ਧਰਮ ਤੋਂ ਹੀ ਖ਼ਾਲਸੇ ਦੀ ਭਿੰਨਤਾ ਇਸ ਪੁਸਤਕ ਵਿੱਚ ਇਸ ਵਾਸਤੇ ਲਿਖੀ ਹੈ ਕਿ ਹੋਰਨਾਂ ਧਰਮਾਂ ਤੋਂ ਪਹਿਲਾਂ ਹੀ ਸਾਡੇ ਭਾਈ ਆਪਣੇ ਆਪ ਨੂੰ ਜੁਦਾ ਸਮਝਦੇ ਹਨ ਪਰ ਅਗਿਆਨਤਾ ਕਰ ਕੇ ਖ਼ਾਲਸੇ ਨੂੰ ਹਿੰਦੂ, ਅਥਵਾ ਹਿੰਦੂਆਂ ਦਾ ਹੀ ਇੱਕ ਫ਼ਿਰਕਾ ਖ਼ਿਆਲ ਕਰਦੇ ਹਨ। ਮੈਂ ਨਿਸਚਾ ਕਰਦਾ ਹਾਂ ਕਿ ਮੇਰੇ ਭੁੱਲੇ ਹੋਏ ਭਾਈ ਇਸ ਪੁਸਤਕ ਨੂੰ ਪੜ੍ਹ ਕੇ ਆਪਣੇ ਧਰਮ ਅਨੁਸਾਰ ਚੱਲਣਗੇ ਔਰ ਆਪਣੇ ਆਪ ਨੂੰ ਗੁਰੂ ਨਾਨਕ ਦੇਵ ਔਰ ਦਸਵੇਂ ਪਾਤਸ਼ਾਹ ਦਾ ਪੁੱਤਰ ਸਮਝ ਕੇ ਖ਼ਾਲਸਾ ਬਣਨਗੇ ਔਰ ਭਰੋਸਾ ਕਰਨਗੇ ਕਿ ‘ਹਮ ਹਿੰਦੂ ਨਹੀਂ’…।” (-ਭਾਈ ਕਾਹਨ ਸਿੰਘ ਨਾਭਾ)
Gadri Baabe Kaun san (Ajmer Singh) (Delux Binding)
Ham Hindu Nahin (Kahan Singh Nabha)