1947 Partition Books
-
Bharat di Azadi da Agman te Sikh Satithi (Dr Kirpal Singh)
INR 120.00ਦੇਸ਼-ਬਟਵਾਰੇ ਦਾ ਸਭ ਤੋਂ ਵੱਧ ਸੰਤਾਪ ਸਿੱਖਾਂ ਨੇ ਭੋਗਿਆ । ਜਾਨ – ਮਾਲ ਦੇ ਨੁਕਸਾਨ ਅਤੇ ਘਰ-ਬਾਰ ਦੇ ਤਿਆਗ ਤੋਂ ਇਲਾਵਾ ਸਿੱਖਾਂ ਨੂੰ ਆਪਣੇ ਅਨੇਕਾਂ ਇਤਿਹਾਸਕ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਤੇ ਦਰਸ਼ਨਾਂ ਤੋਂ ਵੀ ਵੰਚਿਤ ਹੋਣਾ ਪਿਆ । ਇਸ ਤੋਂ ਇਲਾਵਾ ਲੇਖਕ ਨੇ ਇੰਗਲੈਂਡ ਜਾ ਕੇ ਖੋਜ ਕੀਤੀ ਤੇ ਜੋ ਰੀਕਾਰਡ ਪ੍ਰਾਪਤ ਹੋਏ ਉਹ ਰੀਕਾਰਡ ਇਸ ਪੁਸਤਕ ਵਿਚ ਪਹਿਲੀ ਵਾਰੀ ਛਾਪੇ ਗਏ ਹਨ । ਅੰਗਰੇਜ਼ਾਂ ਵੱਲੋਂ ਵੱਖ-ਵੱਖ ਸੱਤਾ ਬਦਲੀ ਦੀਆਂ ਤਜਵੀਜ਼ਾਂ ਦਾ ਅਧਿਐਨ ਕੀਤਾ ਜਾਏ ਕਿ ਸਿੱਖਾਂ ਦਾ ਉਨ੍ਹਾਂ ਬਾਰੇ ਕੀ ਪ੍ਰਤਿਕਰਮ ਸੀ, ਇਸ ਪੁਸਤਕ ਦਾ ਮੁੱਖ ਵਿਸ਼ਾ ਹੈ ।
-
Tufanan Da Shah Aswar Shaheed Kartar Singh Sarabha (Paperback) – Ajmer Singh
INR 300.00ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।
-
Gadri Baabe Kaun san (Ajmer Singh) (Paper Back)
INR 350.00ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।