Categories

Hor Paranyog Pusatkan

  • Karza ate Maut (Aman Sidhu-Inderjit Singh Jeji)

    INR 295.00

    ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ  ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ।
    ‘ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ’ ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ ‘ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।

  • Sikhi Ate Sikhan Da Bhawikh ( Gurmeet Singh Sidhu)

    INR 300.00

    ਸਿੱਖ ਇਸ ਕਰਕੇ ਵਡਭਾਗੇ ਹਨ ਕਿ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਦੀਵੀ ਅਗਵਾਈ ਹਾਸਲ ਹੈ। ਸਿੱਖੀ ਵਿਹਾਰ ਦਾ ਧਰਮ ਹੈ। ਗੁਰੂ ਸਾਹਿਬਾਨ ਨੇ ਆਪਣੇ ਜੀਵਨ ਅਨੁਭਵ ਦੌਰਾਨ ਗੁਰਸਿੱਖੀ ਦੇ ਰਹੱਸ ਪ੍ਰਗਟ ਕੀਤੇ। ਦਸਾਂ ਪਾਤਸ਼ਾਹੀਆਂ ਦਾ ਰੂਹਾਨੀ ਜੀਵਨ ਸਿੱਖਾਂ ਅਤੇ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸੋਮਾ ਹੈ। ਇਸ ਤੋਂ ਇਲਾਵਾ ਸ਼ਹਾਦਤਾਂ ਅਤੇ ਸੂਰਮਗਤੀ ਨਾਲ ਭਰਪੂਰ ਸ਼ਾਨਾਮਤਾ ਇਤਿਹਾਸ ਸਿੱਖਾਂ ਨੂੰ ਦੀਨ ’ਤੇ ਪਹਿਰਾ ਦੇਣ ਦਾ ਸਬਕ ਸਿਖਾਉਂਦਾ ਹੈ। ਅਜੋਕੇ ਚਿੰਤਨ ਦੇ ਸੰਦਰਭ ਵਿਚ ਵੇਖਿਆ ਜਾਵੇ ਤਾਂ ਸਿੱਖ ਸਿਧਾਂਤ ਦੀਆਂ ਭਵਿੱਖਮੁਖੀ ਸੰਭਾਵਨਾਵਾਂ ਹਨ, ਕਿਉਂਕਿ ਗੁਰਬਾਣੀ ਸਿੱਖਾਂ ਨੂੰ ਸਮੇਂ ਅਤੇ ਸਥਾਨ ਦੇ ਸੀਮਤ ਬੰਧਨਾਂ ਤੋਂ ਆਜ਼ਾਦ ਕਰਦੀ ਹੈ। ਦੂਸਰੇ ਪਾਸੇ ਸਿੱਖਾਂ ਸਾਹਮਣੇ ਵੱਡੀਆਂ ਚੁਣੌਤੀਆਂ ਵੀ ਹਨ। ਸਿੱਖਾਂ ਨੂੰ ਦਰਪੇਸ਼ ਸੰਕਟ ਦਾ ਅੰਦਾਜ਼ਾ ਨੌਜਵਾਨਾਂ ਵਿਚ ਪਨਮ ਰਹੇ ਰੁਝਾਨਾਂ ਤੋਂ ਲਗਾਇਆ ਜਾ ਸਕਦਾ ਹੈ। ਅੱਜ ਸਿੱਖ ਨੌਜਵਾਨ ਦਿਸ਼ਾਹੀਣ ਹੁੰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚ ਪੱਤਿਤਪੁਣਾ ਵੱਧ ਰਿਹਾ ਹੈ ਅਤੇ ਇਹ ਨਸ਼ਿਆਂ ਦਾ ਸਹਾਰਾ ਲੈ ਕੇ ਜੀਵਨ ਨੂੰ ਬਰਬਾਦ ਕਰ ਰਹੇ ਹਨ। ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿਚ ਸਿੱਖ ਲੀਡਰਸ਼ਿਪ ਭੰਬਲਭੂਸੇ ਵਿਚ ਹੈ। ਸਿੱਖ ਬੁੱਧੀਜੀਵੀ-ਵਰਗ ਵੀ ਅਜੋਕੀ ਮੰਡੀ ਅਤੇ ਸਟੇਟ ਦੇ ਚੱਕਰਵਿਊ ਵਿਚ ਫਸ ਗਿਆ ਜਾਪਦਾ ਹੈ। ਸਿੱਖਾਂ ਸਾਹਮਣੇ ਪੈਦਾ ਹੋ ਰਹੇ ਸੰਕਟ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਗੁਰੂਆਂ ਦੀ ਵਰੋਸਾਈ ਧਰਤੀ ਪੰਜਾਬ ਨੂੰ ਛੱਡ ਕੇ ਸਿੱਖ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਪੰਜਾਬ ਦੀ ਧਰਤੀ ਦਾ ਇਥੋਂ ਦੇ ਜੰਮਿਆਂ ਲਈ ਪਰਾਇਆ ਹੋ ਜਾਣਾ, ਵੱਡਾ ਦੁਖਾਂਤ ਹੈ। ਇਸ ਦੁਖਾਂਤ ਦੇ ਸਿੱਟੇ ਵਜੋਂ ਸਿੱਖਾਂ ਦੇ ਜੀਵਨ ਵਿਚ ਫੈਲ ਰਹੀ ਨਿਰਾਸ਼ਤਾ ਦੇ ਭੱਖਦੇ ਮਸਲਿਆਂ ’ਤੇ ਚਿੰਤਨ ਸ਼ੁਰੂ ਕਰਨਾ, ਇਸ ਪੁਸਤਕ ਦਾ ਉਦੇਸ਼ ਹੈ।

  • Rajiv Gandhi Katal Kand (Baljit Singh)

    INR 240.00

    21 ਮਈ 1991 ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਤਾਮਿਲਨਾਡੂ ਦੇ ਵਿੱਚ ਇੱਕ ਚੋਣ ਪ੍ਰਚਾਰ ਦੌਰਾਨ ਬੰਬ ਧਮਾਕੇ ‘ਚ ਉਡਾ ਦਿੱਤਾ ਗਿਆ ਸੀ। ਉਸ ਸਮੇਂ ਰਾਜੀਵ ਗਾਂਧੀ, ਸਿੱਖ ਜੁਝਾਰੂ ਗਰੁੱਪਾਂ ਦੀ ‘ਹਿੱਟ ਲਿਸਟ’ ਵਿੱਚ ਪਹਿਲੇ ਨੰਬਰ ਤੇ ਹੋਣ ਕਾਰਨ ਇੱਕ ਵਾਰ ਹਰ ਕਿਸੇ ਨੂੰ ਇਹ ਜਾਪਿਆ ਕਿ ਇਹ ਕਤਲ ਸਿੱਖ ਜੁਝਾਰੂਆਂ ਨੇ ਕੀਤਾ ਹੋਵੇਗਾ। ਖ਼ੁਫ਼ੀਆ ਏਜੰਸੀਆਂ ਤੇ ਪੁਲਿਸ ਨੂੰ ਵੀ ਇਹੀ ਜਾਪਿਆ। ਸਿੱਖ ਜੁਝਾਰੂ ਉਸ ਨੂੰ ਕਤਲ ਦੇ ਕਈ ਯਤਨ ਕਰ ਵੀ ਚੁੱਕੇ ਸਨ, ਪਰ ਇਹ ਕਤਲ ਸਿੱਖਾਂ ਨੇ ਨਹੀਂ ਸੀ ਕੀਤਾ।
    ਰਾਜੀਵ ਗਾਂਧੀ ਦੇ ਕਤਲ ਦੀ ਯੋਜਨਾ ਕਿਵੇਂ ਬਣੀ, ਉਸ ਵਿੱਚ ਕੀ ਰੁਕਾਵਟਾਂ ਆਈਆਂ ਤੇ ਕਿਵੇਂ ਉਸ ਯੋਜਨਾ ਨੂੰ ਲਿਟੇ ਕਾਰਕੁੰਨਾਂ ਵੱਲੋਂ ਸਫਲਤਾ ਦੇ ਨਾਲ਼ ਸਿਰੇ ਚਾੜ੍ਹਿਆ ਗਿਆ।
    ਰਾਜੀਵ ਗਾਂਧੀ ਦੇ ਕਤਲ ਦੀ ਜਾਂਚ ਕਿਵੇਂ ਅਰੰਭ ਹੋਈ, ਕਿਵੇਂ ਸੁਰਾਗ ਮਿਲ਼ੇ ਕਿਵੇਂ ਪੁਲਿਸ ਇਸ ਕਤਲ ਲਈ ਜ਼ਿੰਮੇਵਾਰ ਖਾੜਕੂਆਂ ਤਕ ਪਹੁੰਚੀ। ਇਸ ਸਾਰੇ ਵੇਰਵੇ ਦੇ ਨਾਲ਼ ਨਾਲ਼ ਲਿਟੇ (ਲਿਬਰੇਸ਼ਨ ਟਾਈਗਰ ਆਫ਼ ਤਾਮਿਲ ਈਲਮ) ਦੇ ਸੰਘਰਸ਼ ਦਾ ਅਰੰਭ ਤੋਂ ਅਖ਼ੀਰ ਤਕ ਵੇਰਵਾ ਇਸ ਪੁਸਤਕ ਵਿੱਚ ਦਰਜ ਹੈ।

  • Chupp di Cheekh (Dr. Harshinder Kaur)

    INR 200.00

    ‘ਚੁੱਪ ਦੀ ਚੀਖ’ ਉਹਨਾਂ ਬੱਚੀਆਂ ਤੇ ਬੀਬੀਆਂ ਦੀ ਆਵਾਜ਼ ਹੈ, ਜਿਨ੍ਹਾਂ ਵਿੱਚੋਂ ਬਹੁਤੀਆਂ ਨੂੰ ਅਖਬਾਰ ਦੀ ਸੁਰਖੀ ਵੀ ਨਸੀਬ ਨਹੀਂ ਹੋਈ। ਜਿਸ ਪੀੜ ਬਾਰੇ ਸੁਣ ਕੇ ਵੀ ਬੰਦਾ ਦਹਿਲ ਜਾਂਦਾ ਹੈ ਤੇ ਅਖਬਾਰਾਂ ਉਸ ਦਰਿੰਦਗੀ ਬਾਰੇ ਛਾਪਣ ਤੋਂ ਵੀ ਕਤਰਾਉਂਦੀਆਂ ਹਨ, ਉਸ ਨੂੰ ਸਹਿੰਦਿਆਂ ਜਿਹਨਾਂ ਨੇ ਦਮ ਤੋੜੇ, ਉਹਨਾਂ ਦੀ ਦਰਦ ਦੀ ਆਵਾਜ਼ ਬਣਨ ਲਈ ਇਹ ਕਿਤਾਬ ਹੋਂਦ ਵਿਚ ਆਈ ਹੈ। ਚੁੱਪ ਦੀ ਚੀਖ, ਇਹ ਸਿਰਲੇਖ ਹੈ, ਜੋ ਸਾਨੂੰ ਹਲੂਣਦਾ ਹੈ, ਕੁਝ ਪ੍ਰਤਿਕਰਮ ਮੰਗਦਾ ਹੈ। ਇਹ ਪਹਿਲੀ ਨਜ਼ਰੇ ਹੀ ਇਸਤਰੀਆਂ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਖਿੱਚਦਾ ਹੈ ਅਤੇ ਇਸਤਰੀਤੱਵ ਨਾਲ ਜੁੜਿਆ ਵੇਦਨਾਵਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਹ ਸੰਗ੍ਰਹਿ ਪਾਠਕਾਂ ਨੂੰ ਚੁੱਪ ਦੀ ਚੀਖ ਨਾਲ ਜੁੜੇ ਮੁੱਦੇ ਤੇ ਮਸਲੇ ਸੂਖਮਤਾ, ਸਹਜ ਤੇ ਸੁਹਿਰਦਤਾ ਨਾਲ ਵਿਚਾਰਨ ਦੇ ਰਾਹ ਪਾਏਗਾ।

  • Ik Desh da Janam (Harpal Singh Pannu)

    INR 140.00

    ਕਿਹਾ ਜਾਂਦਾ ਹੈ ਕਿ ਦੁਨੀਆ ਵਿੱਚ ਦੋ ਕੌਮਾਂ ਹਨ, ਜਿਨ੍ਹਾਂ ਨੇ ਆਪਣੇ ਪਿੰਡੇ ਤੇ ਬਹੁਤ ਵਧੇਰੇ ਜ਼ੁਲਮ ਤਸ਼ੱਦਦ ਝੱਲ ਕੇ ਆਪਣੇ ਵਜੂਦ ਨੂੰ ਕਾਇਮ ਰੱਖਿਆ ਹੈ, ਇੱਕ ਸਿੱਖ ਤੇ ਦੂਜੀ ਯਹੂਦੀ, ਪਰ ਯਹੂਦੀਆਂ ਨੇ ਦੁਨੀਆਂ ਦੇ ਨਕਸ਼ੇ ਤੇ ਆਪਣਾ ਦੇਸ਼ ਸਥਾਪਤ ਕਰ ਲੈਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਸਿੱਖ ਕੌਮ ਅਜੇ ਤਕ ਆਪਣਾ ਦੇਸ਼ ਕਾਇਮ ਕਰਨ ਲਈ ਜੱਦੋਜਹਿਦ ਕਰ ਰਹੀ ਹੈ।
    ਸਿੱਖਾਂ ਦੇ ਸੰਘਰਸ਼ ਵਿੱਚ ਯਹੂਦੀਆਂ ਦੀ ਮਿਸਾਲ ਆਮ ਦਿੱਤੀ ਜਾਂਦੀ ਹੈ, ਪਰ ਯਹੂਦੀਆਂ ਦੇ ਕੌਮੀ ਸੰਘਰਸ਼ ਬਾਰੇ ਵਿਸਤਾਰ ‘ਚ ਪੰਜਾਬੀ ‘ਚ ਅਜੇ ਤਕ ਨਹੀਂ ਸੀ ਲਿਖਿਆ ਗਿਆ। ਪਹਿਲੀ ਵਾਰ ਇਹ ਉੱਦਮ ਉੱਘੇ ਸਿੱਖ ਚਿੰਤਕ ਡਾ: ਹਰਪਾਲ ਸਿੰਘ ਪੰਨੂ ਨੇ ਕੀਤਾ ਹੈ। ਮੌਜੂਦਾ ਸਿੱਖ ਸੰਘਰਸ਼ ਵਿੱਚ ਸਿੱਖਾਂ ਨੇ ਜਿੱਥੇ ਸਿਰੜ ਅਤੇ ਸਿਦਕ ਆਪਣੇ ਵਿਰਸੇ ਤੋਂ ਸੇਧ ਲੈ ਕੇ ਪ੍ਰਾਪਤ ਕਰਨਾ ਹੈ, ਓਥੇ ਸੰਘਰਸ਼ ਦੇ ਪੈਂਤੜਿਆਂ ਬਾਰੇ ਦੂਜੀਆਂ ਕੌਮਾਂ ਦੀ ਜੱਦੋਜਹਿਦ ਤੋਂ ਵੀ ਕਾਫ਼ੀ ਕੁਝ ਸਿੱਖਣਾ ਹੈ। ਯਹੂਦੀਆਂ ਦੀ ਜੱਦੋਜਹਿਦ ਵਿਸ਼ੇਸ਼ ਤੌਰ ਤੇ ਸਾਡੇ ਲਈ ਰੋਲ ਮਾਡਲ ਬਣ ਸਕਦੀ ਹੈ; ਇਸ ਲਈ ਡਾ: ਹਰਪਾਲ ਸਿੰਘ ਪੰਨੂ ਵੱਲੋਂ ਲਿਖੀ ਇਹ ਪੁਸਤਕ ਜਾਣਕਾਰੀ ਦਾ ਅਣਮੁੱਲਾ ਖਜ਼ਾਨਾ ਹੋਣ ਦੇ ਨਾਲ਼ ਨਾਲ਼ ਸਿੱਖਿਆ ਤੇ ਸੇਧ ਦੇਣ ਵਾਲ਼ਾ ਇੱਕ ਕੀਮਤੀ ਦਸਤਾਵੇਜ਼ ਵੀ ਹੈ, ਜਿਸ ਨੂੰ ਹਰ ਸਿੱਖ ਲਈ ਪੜਨਾ ਜ਼ਰੂਰੀ ਹੈ।