Hor Paranyog Pusatkan
-
Tufanan Da Shah Aswar Shaheed Kartar Singh Sarabha (Paperback) – Ajmer Singh
INR 300.00ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।
-
Gujarat Files by Rana Ayub
INR 170.00‘ਗੁਜਰਾਤ ਫਾਈਲਾਂ’ ਪੱਤਰਕਾਰਾ ‘ਰਾਣਾ ਅਯੂਬ’ ਵੱਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ, ਫਰਜ਼ੀ ਮੁਕਾਬਲਿਆਂ ਅਤੇ ਸੂਬੇ ਦੇ ਗ੍ਰਹਿ ਮੰਤਰੀ ਹਰੇਨ ਪਾਂਡਿਆ ਦੇ ਕਤਲ ਦੀ ਭੇਸ ਵਟਾ ਕੇ ਕੀਤੀ ਛਾਣਬੀਣ ਦਾ ਵੇਰਵਾ ਹੈ, ਜਿਸ ਨਾਲ਼ ਚੌਂਕਾ ਦੇਣ ਵਾਲ਼ੇ ਇੰਕਸ਼ਾਫ਼ ਸਾਹਮਣੇ ਆਉਂਦੇ ਹਨ। ਅਮਰੀਕਨ ਫ਼ਿਲਮ ਇੰਸਟੀਚਿਊਟ ਕਾਨਜ਼ਰਵੇਟਰੀ ਦੀ ਇੱਕ ਫ਼ਿਲਮਸਾਜ਼ ਮੈਥਿਲੀ ਤਿਆਗੀ ਬਣ ਕੇ ਰਾਣਾ ਨੇ ਗੁਜਰਾਤ ਦੇ ਉਹਨਾਂ ਨੌਕਰਸ਼ਾਹਾਂ ਅਤੇ ਆਹਲਾ ਪੁਲੀਸ ਅਫ਼ਸਰਾਂ ਨਾਲ਼ ਮੁਲਾਕਾਤਾਂ ਕੀਤੀਆਂ ਜੋ 2001 ਅਤੇ 2010 ਦਰਮਿਆਨ ਉਸ ਸੂਬੇ ਵਿੱਚ ਅਹਿਮ ਅਹੁਦਿਆਂ ਉੱਪਰ ਤਾਇਨਾਤ ਰਹੇ ਸਨ। ਸਟਿੰਗ ਓਪਰੇਸ਼ਨ ਦਾ ਇਹ ਉਤਾਰਾ ਰਾਜ ਅਤੇ ਇਸ ਦੇ ਅਧਿਕਾਰੀਆਂ ਦੀ ਮਨੁੱਖਤਾ ਵਿਰੁੱਧ ਜੁਰਮਾਂ ਵਿੱਚ ਮਿਲ਼ੀਭੁਗਤ ਦਾ ਭਾਂਡਾ ਭੰਨਦਾ ਹੈ।
ਉਹਨਾਂ ਮਾਮਲਿਆਂ ਬਾਰੇ ਜੋ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਸੱਤਾਧਾਰੀ ਹੋਣ ਅਤੇ ਉਹਨਾਂ ਦੇ ਗੁਜਰਾਤ ਤੋਂ ਦਿੱਲੀ ਤਕ ਪਹੁੰਚਣ ਦੇ ਸਫ਼ਰ ਦੇ ਨਾਲ਼ੋਂ-ਨਾਲ਼ ਚੱਲਦੇ ਹਨ, ਸਨਸਨੀਖੇਜ਼ ਖੁਲਾਸੇ ਕਰਦੀ ਹੋਈ ਇਹ ਕਿਤਾਬ ਉਹਨਾਂ ਲੋਕਾ ਦੀ ਜ਼ੁਬਾਨੀ ਗੁਜਰਾਤ ਦੇ ਸੱਚ ਨੂੰ ਦਬਾਉਣ ਦੀ ਦਾਸਤਾਨ ਬਿਆਨ ਕਰਦੀ ਹੈ, ਜਿਨ੍ਹਾਂ ਨੇ ਸੱਚ ਕਮਿਸ਼ਨਾਂ ਅੱਗੇ ਬਿਆਨ ਦੇਣ ਸਮੇਂ ਕੁਝ ਵੀ ਚੇਤੇ ਨਾ ਹੋਣ ਦਾ ਖੇਖਣ ਕੀਤਾ ਸੀ ਪਰ ਸਟਿੰਗ ਰਿਕਾਰਡਿੰਗ ਵਿੱਚ ਉਹਨਾਂ ਨੇ ਕੁਝ ਵੀ ਨਹੀਂ ਛੁਪਾਇਆ। ਉਹਨਾਂ ਦੇ ਬਿਆਨ ਇਸ ਅਨੂਠੀ ਕਿਤਾਬ ਦਾ ਆਧਾਰ ਹਨ।