All Books
-
Sikhi Ate Sikhan Da Bhawikh ( Gurmeet Singh Sidhu)
INR 300.00ਸਿੱਖ ਇਸ ਕਰਕੇ ਵਡਭਾਗੇ ਹਨ ਕਿ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਦੀਵੀ ਅਗਵਾਈ ਹਾਸਲ ਹੈ। ਸਿੱਖੀ ਵਿਹਾਰ ਦਾ ਧਰਮ ਹੈ। ਗੁਰੂ ਸਾਹਿਬਾਨ ਨੇ ਆਪਣੇ ਜੀਵਨ ਅਨੁਭਵ ਦੌਰਾਨ ਗੁਰਸਿੱਖੀ ਦੇ ਰਹੱਸ ਪ੍ਰਗਟ ਕੀਤੇ। ਦਸਾਂ ਪਾਤਸ਼ਾਹੀਆਂ ਦਾ ਰੂਹਾਨੀ ਜੀਵਨ ਸਿੱਖਾਂ ਅਤੇ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸੋਮਾ ਹੈ। ਇਸ ਤੋਂ ਇਲਾਵਾ ਸ਼ਹਾਦਤਾਂ ਅਤੇ ਸੂਰਮਗਤੀ ਨਾਲ ਭਰਪੂਰ ਸ਼ਾਨਾਮਤਾ ਇਤਿਹਾਸ ਸਿੱਖਾਂ ਨੂੰ ਦੀਨ ’ਤੇ ਪਹਿਰਾ ਦੇਣ ਦਾ ਸਬਕ ਸਿਖਾਉਂਦਾ ਹੈ। ਅਜੋਕੇ ਚਿੰਤਨ ਦੇ ਸੰਦਰਭ ਵਿਚ ਵੇਖਿਆ ਜਾਵੇ ਤਾਂ ਸਿੱਖ ਸਿਧਾਂਤ ਦੀਆਂ ਭਵਿੱਖਮੁਖੀ ਸੰਭਾਵਨਾਵਾਂ ਹਨ, ਕਿਉਂਕਿ ਗੁਰਬਾਣੀ ਸਿੱਖਾਂ ਨੂੰ ਸਮੇਂ ਅਤੇ ਸਥਾਨ ਦੇ ਸੀਮਤ ਬੰਧਨਾਂ ਤੋਂ ਆਜ਼ਾਦ ਕਰਦੀ ਹੈ। ਦੂਸਰੇ ਪਾਸੇ ਸਿੱਖਾਂ ਸਾਹਮਣੇ ਵੱਡੀਆਂ ਚੁਣੌਤੀਆਂ ਵੀ ਹਨ। ਸਿੱਖਾਂ ਨੂੰ ਦਰਪੇਸ਼ ਸੰਕਟ ਦਾ ਅੰਦਾਜ਼ਾ ਨੌਜਵਾਨਾਂ ਵਿਚ ਪਨਮ ਰਹੇ ਰੁਝਾਨਾਂ ਤੋਂ ਲਗਾਇਆ ਜਾ ਸਕਦਾ ਹੈ। ਅੱਜ ਸਿੱਖ ਨੌਜਵਾਨ ਦਿਸ਼ਾਹੀਣ ਹੁੰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚ ਪੱਤਿਤਪੁਣਾ ਵੱਧ ਰਿਹਾ ਹੈ ਅਤੇ ਇਹ ਨਸ਼ਿਆਂ ਦਾ ਸਹਾਰਾ ਲੈ ਕੇ ਜੀਵਨ ਨੂੰ ਬਰਬਾਦ ਕਰ ਰਹੇ ਹਨ। ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿਚ ਸਿੱਖ ਲੀਡਰਸ਼ਿਪ ਭੰਬਲਭੂਸੇ ਵਿਚ ਹੈ। ਸਿੱਖ ਬੁੱਧੀਜੀਵੀ-ਵਰਗ ਵੀ ਅਜੋਕੀ ਮੰਡੀ ਅਤੇ ਸਟੇਟ ਦੇ ਚੱਕਰਵਿਊ ਵਿਚ ਫਸ ਗਿਆ ਜਾਪਦਾ ਹੈ। ਸਿੱਖਾਂ ਸਾਹਮਣੇ ਪੈਦਾ ਹੋ ਰਹੇ ਸੰਕਟ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਗੁਰੂਆਂ ਦੀ ਵਰੋਸਾਈ ਧਰਤੀ ਪੰਜਾਬ ਨੂੰ ਛੱਡ ਕੇ ਸਿੱਖ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਪੰਜਾਬ ਦੀ ਧਰਤੀ ਦਾ ਇਥੋਂ ਦੇ ਜੰਮਿਆਂ ਲਈ ਪਰਾਇਆ ਹੋ ਜਾਣਾ, ਵੱਡਾ ਦੁਖਾਂਤ ਹੈ। ਇਸ ਦੁਖਾਂਤ ਦੇ ਸਿੱਟੇ ਵਜੋਂ ਸਿੱਖਾਂ ਦੇ ਜੀਵਨ ਵਿਚ ਫੈਲ ਰਹੀ ਨਿਰਾਸ਼ਤਾ ਦੇ ਭੱਖਦੇ ਮਸਲਿਆਂ ’ਤੇ ਚਿੰਤਨ ਸ਼ੁਰੂ ਕਰਨਾ, ਇਸ ਪੁਸਤਕ ਦਾ ਉਦੇਸ਼ ਹੈ।
-
Bharat di Azadi da Agman te Sikh Satithi (Dr Kirpal Singh)
INR 120.00ਦੇਸ਼-ਬਟਵਾਰੇ ਦਾ ਸਭ ਤੋਂ ਵੱਧ ਸੰਤਾਪ ਸਿੱਖਾਂ ਨੇ ਭੋਗਿਆ । ਜਾਨ – ਮਾਲ ਦੇ ਨੁਕਸਾਨ ਅਤੇ ਘਰ-ਬਾਰ ਦੇ ਤਿਆਗ ਤੋਂ ਇਲਾਵਾ ਸਿੱਖਾਂ ਨੂੰ ਆਪਣੇ ਅਨੇਕਾਂ ਇਤਿਹਾਸਕ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਤੇ ਦਰਸ਼ਨਾਂ ਤੋਂ ਵੀ ਵੰਚਿਤ ਹੋਣਾ ਪਿਆ । ਇਸ ਤੋਂ ਇਲਾਵਾ ਲੇਖਕ ਨੇ ਇੰਗਲੈਂਡ ਜਾ ਕੇ ਖੋਜ ਕੀਤੀ ਤੇ ਜੋ ਰੀਕਾਰਡ ਪ੍ਰਾਪਤ ਹੋਏ ਉਹ ਰੀਕਾਰਡ ਇਸ ਪੁਸਤਕ ਵਿਚ ਪਹਿਲੀ ਵਾਰੀ ਛਾਪੇ ਗਏ ਹਨ । ਅੰਗਰੇਜ਼ਾਂ ਵੱਲੋਂ ਵੱਖ-ਵੱਖ ਸੱਤਾ ਬਦਲੀ ਦੀਆਂ ਤਜਵੀਜ਼ਾਂ ਦਾ ਅਧਿਐਨ ਕੀਤਾ ਜਾਏ ਕਿ ਸਿੱਖਾਂ ਦਾ ਉਨ੍ਹਾਂ ਬਾਰੇ ਕੀ ਪ੍ਰਤਿਕਰਮ ਸੀ, ਇਸ ਪੁਸਤਕ ਦਾ ਮੁੱਖ ਵਿਸ਼ਾ ਹੈ ।
-
Shaheed Bilas Sant Jarnail Singh (Gurtej Singh-Sawarnjit Singh)
INR 300.001947 ਵਿਚ ਅੰਗਰੇਜ਼ੀ ਸਾਮਰਾਜ ਕੋਲੋਂ ਮੁਕਤੀ ਹਾਸਲ ਕਰਨ ਤੋਂ ਬਾਅਦ ਬਹੁਗਿਣਤੀ ਫਿਰਕੇ ਵੱਲੋਂ ਛੋਟੀਆਂ ਕੌਮਾਂ ਉੱਤੇ ਗ਼ਲਬਾ ਪਾਉਣ ਦਾ ਅਭਿਯਾਨ ਆਰੰਭਿਆ ਗਿਆ । 6 ਜੂਨ 1984 ਨੂੰ ਇਹ ‘ਪਿਰਮ ਪਿਆਲਾ’ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਵਰਤਾਇਆ ਗਿਆ । ਉਨ੍ਹਾਂ ਦੀ ਸ਼ਹੀਦੀ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਨ ਦੀ ਜਿਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਸੀ , ਉਹ ਏਸ ਨੂੰ ਨਿਭਾਉਣ ਤੋਂ ਬਚਣ ਲਈ ਸੰਤਾਂ ਦੀ ਸ਼ਹੀਦੀ ਤੋਂ ਹੀ ਮੁਨਕਰ ਹੋ ਗਏ । ਹਾਲਾਂਕਿ ਸੰਤ ਜੀ ਸ਼ਹੀਦੀ ਦੇਣ ਵਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਸਲੀ ਜਥੇਦਾਰ ਸਨ, ਉਨ੍ਹਾਂ ਦੀ ਅੰਤਮ ਅਰਦਾਸ ਵੀ ਸ੍ਰੀ ਤਖ਼ਤ ਸਾਹਿਬ ਉੱਤੇ ਨਾ ਹੋ ਸਕੀ, ਨਾ ਰਵਾਇਤੀ ਸ਼ਰਧਾਂਜਲੀ ਸਮਾਗਮ ਹੋਇਆ । ਲਾਸਾਨੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਉਨ੍ਹਾਂ ਦੀ ਸ਼ਹੀਦੀ ਦੇ ਕੇ ਉਭਾਰੇ ਮੁੱਦਿਆਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਅਤੇ ਕੌਮ ਨੂੰ ਉਨ੍ਹਾਂ ਦੀਆਂ ਅੰਤਮ ਰਸਮਾਂ ਸੰਪੰਨ ਕਰਨ ਦੀ ਪ੍ਰੇਰਣਾ ਦੇਣ ਲਈ ਇਹ ਕਿਤਾਬ ਲਿਖੀ ਗਈ ਹੈ । ਉਮੀਦ ਹੈ ਕਿ ਕੌਮ ਦਾ ਉੱਜਲਾ ਭਵਿੱਖ ਸਿਰਜਣ ਦੇ ਚਾਹਵਾਨਾਂ ਲਈ ਇਹ ਮਦਦਗਾਰ ਸਾਬਤ ਹੋ ਸਕੇਗੀ ।