sikhism books
-
Sant Bhinderanwalean de Ru-Bru : June 84 di Patarkari (PaperBack)
INR 300.00ਜੂਨ 84 ਵਿਚ ਸ੍ਰੀ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਉਹ ਦੁਖਾਂਤਕ ਅਧਿਆਇ ਹੈ, ਜਿਸ ਦੀ ਚੀਸ ਸਿੱਖ ਮਾਨਸਿਕਤਾ ਦੇ ਧੁਰ ਅੰਦਰ ਤਕ ਫੈਲੀ ਹੋਈ ਹੈ। ਇਸ ਪੁਸਤਕ ਦਾ ਲੇਖਕ ਉਸ ਸਮੇਂ ਦੌਰਾਨ ਯੂ.ਐਨ.ਆਈ. ਲਈ ਅੰਮ੍ਰਿਤਸਰ ਤੋਂ ਰਿਪੋਟਿੰਗ ਕਰਦਿਆਂ ਇਹਨਾਂ ਘਟਨਾਵਾਂ ਦਾ ਚਸ਼ਮਦੀਦ ਗਵਾਹ ਹੈ ਤੇ ਇਸ ਪੁਸਤਕ ਰਾਹੀਂ ਉਹ ਆਪਣੀਆਂ ਯਾਦਾਂ ਤੇ ਸਿਮਰਤੀ ਵਿਚ ਪਏ ਤੱਥਾਂ, ਪੀੜਾਂ ਤੇ ਦਰਦਾਂ ਦਾ ਮਹਿਜ਼ ਉਲੇਖ ਹੀ ਨਹੀਂ ਕਰਦਾ, ਬਲਕਿ ਉਸ ਨੇ ਜੋ ਕੁਝ ਦੇਖਿਆ, ਹੰਢਾਇਆ ਅਤੇ ਮਹਿਸੂਸ ਕੀਤਾ, ਉਸ ਦੀ ਈਮਾਨਦਾਰੀ ਨਾਲ ਤਸਵੀਰਕਸ਼ੀ ਕਰਦਾ ਹੈ; ਤੇ ਘਟਨਾਵਾਂ ਨੂੰ ਨੇੜਿਓਂ ਵਾਚਦਿਆਂ ਇਹਨਾਂ ਦੇ ਪਿੱਛੇ ਦਿੱਖ ਤੇ ਅਦਿੱਖ ਪਾਤਰਾਂ ਦੇ ਕਿਰਦਾਰ ਨੂੰ ਵੀ ਨੰਗਿਆਂ ਕਰਦਾ ਹੈ। ਹੱਡੀਂ ਹੰਢਾਈਆਂ ਸਿੱਖਾਂ ਦੀਆਂ ਸਿੱਖਾਂ ਵੱਲੋਂ ਭੋਗੇ ਲੰਬੇ ਸੰਤਾਪ ਦੀ ਚੀਸ ਵੀ ਇਸ ਪੁਸਤਕ ਦੇ ਆਰ-ਪਾਰ ਫੈਲੀ ਹੋਈ ਹੈ। ਲੇਖਕ ਨੇ ਦੁਖਾਂਤਕ ਘਟਨਾਵਾਂ ਦੇ ਬਿਰਤਾਂਤ ਦੇ ਨਾਲ ਸਿੱਖ-ਦਰਦ ਨਾਲ ਪਰੁੱਚੇ ਕੁਝ ਸਿੱਖ ਚਿੰਤਕਾਂ ਦੇ ਵਾਰਤਾਲਾਪ ਦੇ ਵੇਰਵਾਂ ਰਾਹੀਂ ਇਸ ਪੁਸਤਕ ਵਿਚ ਖਾੜਕੂ ਲਹਿਰ ਦੇ ਸਿਧਾਂਤਕ ਪੱਖਾਂ ਨੂੰ ਉਘਾੜਨ ਦਾ ਵੀ ਇਤਿਹਾਸਕ ਕਾਰਜ ਸਹਿਜ-ਸੁਭਾਇ ਕਰ ਦਿੱਤਾ ਹੈ, ਜਿਸ ਨਾਲ ਇਸ ਲਹਿਰ ਦੇ ਮੁਲਾਂਕਣ ਲਈ ਸਾਨੂੰ ਵੱਖਰੀ ਸੂਝ-ਦ੍ਰਿਸ਼ਟੀ ਪ੍ਰਾਪਤ ਹੁੰਦੀ ਹੈ। ਇੰਜ ਇਹ ਯਾਦਾਂ ਸਿੱਖ ਜਗਤ ਦੇ ਸਮੂਹਿਕ ਦਰਦ ਨੂੰ ਬਿਆਨ ਕਰਨ ਦਾ ਨਿਵੇਕਲਾ ਉੱਦਮ ਹੈ, ਜੋ ਸਿੱਖ ਇਤਿਹਾਸ ਦੇ ਇਸ ਨਾਲ ਸੰਬੰਧੀ ਉਪਲਬਧ ਸਾਹਿਤ ਵਿਚ ਗੁਣਾਤਮਕ ਵਾਧਾ ਹੈ।
-
Ardaas (Jaswant Singh Neki) PaperBack
INR 300.00ਅਰਦਾਸ, ਸਿਦਕ ਦੇ ਅਭਿਆਸ ਦਾ ਪ੍ਰਮੁੱਖ ਸਾਧਨ ਹੈ । ਸਿੱਖ ਅਰਦਾਸ ਨ ਕੇਵਲ ਪੰਥ ਦੇ ਗੌਰਵ ਭਰਪੂਰ ਇਤਿਹਾਸ ਦਾ ਖੁਲਾਸਾ ਹੀ ਹੈ, ਗੁਰਮਤਿ ਧਰਮ-ਵਿਗਿਆਨ ਦਾ ਸਾਰੰਸ਼ ਵੀ ਹੈ । ਇਸ ਦੇ ਭਾਵਾਂ ਨਾਲ ਪਰਿਚਿਤ ਹੋਣਾ, ਆਪਣੇ ਕੌਮੀ ਵਕਾਰ ਨਾਲ ਵੀ ਜੁੜਨਾ ਹੈ ਤੇ ਆਪਣੇ ਧਰਮ-ਸਿੱਧਾਂਤਾਂ ਵਲੋਂ ਸੁਚੇਤ ਹੋਣਾ ਵੀ । ਇਹ ਪੁਸਤਕ ਸਿੱਖ ਅਰਦਾਸ ਨੂੰ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਵਿਆਖਿਆਉਣ ਦੇ ਨਾਲ ਨਾਲ ਪਾਠਕ ਨੂੰ ਅਰਦਾਸ ਵਿਚ ਜੁੜਨ ਲਈ ਵੀ ਆਮੰਤ੍ਰਿਤ ਕਰਦੀ ਹੈ ।
-
Vihvin Sadi di Sikh Rajniti (Ajmer Singh) (Paper Back) (Copy)
INR 400.00ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।