Gurbani Gayan Vol. I by: Iqbal Singh Bamrah (S.)
₹ 700.00
Description
ਇਸ ਪੁਸਤਕ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ 31 ਸ਼ੁੱਧ ਰਾਗਾਂ ਅਨੁਸਾਰ ਸੰਬੰਧਿਤ ਰਾਗਾਂ ਦੇ ਸ਼ਬਦਾਂ ਦੀਆਂ ਰਾਗ-ਬੱਧ ਸ੍ਵਰ-ਲਿਪੀਆਂ ਦਰਜ ਹਨ। ਇਸ ਤੋਂ ਇਲਾਵਾ ਭਾਰਤੀ ਸ਼ਾਸਤ੍ਰੀ ਸੰਗੀਤ ਦੇ ਪ੍ਰਮੁੱਖ 31 ਰਾਗਾਂ ਅਨੁਸਾਰ ਗੁਰਬਾਣੀ ਸ਼ਬਦਾਂ ਦੀਆਂ ਸ੍ਵਰ-ਲਿਪੀਆਂ ਵੀ ਦਿੱਤੀਆਂ ਗਈਆਂ ਹਨ ਅਤੇ ਸੁਗਮ ਸੰਗੀਤ ਦੀਆਂ ਵੀ 31 ਸ਼ਬਦ ਰੀਤਾਂ ਦਰਜ ਹਨ । ਹਰ ਰਾਗ ਦੇ ਆਰੰਭ ਵਿਚ ਰਾਗ ਦਾ ਸੰਖੇਪ ਵਿਵਰਣ, ਆਰੋਹ, ਅਵਰੋਹ, ਪਕੜ, ਵਿਸ਼ੇਸ਼ਤਾ ਅਤੇ ਸ੍ਵਰ-ਵਿਸਥਾਰ ਵੀ ਦਰਜ ਕੀਤੇ ਗਏ ਹਨ। ਇਹ ਸਾਰੀਆਂ ਬੰਦਸ਼ਾਂ ਲੇਖਕ ਦੀ ਸੁਰ-ਸਾਧਨਾ ਦੀ ਘਾਲ-ਕਮਾਈ ਸਦਕਾ ਮੌਲਿਕ ਹਨ। ਕੁਲ 93 ਬੰਦਸ਼ਾਂ ਦਾ ਇਹ ਗੁਲਦਸਤਾ ਗੁਰਬਾਣੀ ਗਾਇਨ ਵਿਚ ਦਿਲਚਸਪੀ ਰੱਖਣ ਵਾਲਿਆਂ ਲਈ ਅਨਮੋਲ ਖ਼ਜ਼ਾਨਾ ਹੈ।
Additional information
| Weight | .900 kg |
|---|
Reviews (0)
Be the first to review “Gurbani Gayan Vol. I by: Iqbal Singh Bamrah (S.)” Cancel reply
You must be logged in to post a review.
Related products
Ik Desh da Janam (Harpal Singh Pannu)
₹ 140.00
ਕਿਹਾ ਜਾਂਦਾ ਹੈ ਕਿ ਦੁਨੀਆ ਵਿੱਚ ਦੋ ਕੌਮਾਂ ਹਨ, ਜਿਨ੍ਹਾਂ ਨੇ ਆਪਣੇ ਪਿੰਡੇ ਤੇ ਬਹੁਤ ਵਧੇਰੇ ਜ਼ੁਲਮ ਤਸ਼ੱਦਦ ਝੱਲ ਕੇ ਆਪਣੇ ਵਜੂਦ ਨੂੰ ਕਾਇਮ ਰੱਖਿਆ ਹੈ, ਇੱਕ ਸਿੱਖ ਤੇ ਦੂਜੀ ਯਹੂਦੀ, ਪਰ ਯਹੂਦੀਆਂ ਨੇ ਦੁਨੀਆਂ ਦੇ ਨਕਸ਼ੇ ਤੇ ਆਪਣਾ ਦੇਸ਼ ਸਥਾਪਤ ਕਰ ਲੈਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਸਿੱਖ ਕੌਮ ਅਜੇ ਤਕ ਆਪਣਾ ਦੇਸ਼ ਕਾਇਮ ਕਰਨ ਲਈ ਜੱਦੋਜਹਿਦ ਕਰ ਰਹੀ ਹੈ।
ਸਿੱਖਾਂ ਦੇ ਸੰਘਰਸ਼ ਵਿੱਚ ਯਹੂਦੀਆਂ ਦੀ ਮਿਸਾਲ ਆਮ ਦਿੱਤੀ ਜਾਂਦੀ ਹੈ, ਪਰ ਯਹੂਦੀਆਂ ਦੇ ਕੌਮੀ ਸੰਘਰਸ਼ ਬਾਰੇ ਵਿਸਤਾਰ 'ਚ ਪੰਜਾਬੀ 'ਚ ਅਜੇ ਤਕ ਨਹੀਂ ਸੀ ਲਿਖਿਆ ਗਿਆ। ਪਹਿਲੀ ਵਾਰ ਇਹ ਉੱਦਮ ਉੱਘੇ ਸਿੱਖ ਚਿੰਤਕ ਡਾ: ਹਰਪਾਲ ਸਿੰਘ ਪੰਨੂ ਨੇ ਕੀਤਾ ਹੈ। ਮੌਜੂਦਾ ਸਿੱਖ ਸੰਘਰਸ਼ ਵਿੱਚ ਸਿੱਖਾਂ ਨੇ ਜਿੱਥੇ ਸਿਰੜ ਅਤੇ ਸਿਦਕ ਆਪਣੇ ਵਿਰਸੇ ਤੋਂ ਸੇਧ ਲੈ ਕੇ ਪ੍ਰਾਪਤ ਕਰਨਾ ਹੈ, ਓਥੇ ਸੰਘਰਸ਼ ਦੇ ਪੈਂਤੜਿਆਂ ਬਾਰੇ ਦੂਜੀਆਂ ਕੌਮਾਂ ਦੀ ਜੱਦੋਜਹਿਦ ਤੋਂ ਵੀ ਕਾਫ਼ੀ ਕੁਝ ਸਿੱਖਣਾ ਹੈ। ਯਹੂਦੀਆਂ ਦੀ ਜੱਦੋਜਹਿਦ ਵਿਸ਼ੇਸ਼ ਤੌਰ ਤੇ ਸਾਡੇ ਲਈ ਰੋਲ ਮਾਡਲ ਬਣ ਸਕਦੀ ਹੈ; ਇਸ ਲਈ ਡਾ: ਹਰਪਾਲ ਸਿੰਘ ਪੰਨੂ ਵੱਲੋਂ ਲਿਖੀ ਇਹ ਪੁਸਤਕ ਜਾਣਕਾਰੀ ਦਾ ਅਣਮੁੱਲਾ ਖਜ਼ਾਨਾ ਹੋਣ ਦੇ ਨਾਲ਼ ਨਾਲ਼ ਸਿੱਖਿਆ ਤੇ ਸੇਧ ਦੇਣ ਵਾਲ਼ਾ ਇੱਕ ਕੀਮਤੀ ਦਸਤਾਵੇਜ਼ ਵੀ ਹੈ, ਜਿਸ ਨੂੰ ਹਰ ਸਿੱਖ ਲਈ ਪੜਨਾ ਜ਼ਰੂਰੀ ਹੈ।
Iran te Irani (Harpal Singh Pannu)
₹ 350.00
Khulle Bhed (Maloye Krishna Dhar)
₹ 750.00

Reviews
There are no reviews yet.