ਪੰਜਾਬ ਦੇ ਐਸੇ ਗੁਰਮੁਖ ਮਰਜੀਵੜੇ ਦੀ ਦਾਸਤਾਨ ਜਿਹਨੇ ਲਾਪਤਾ ਕੀਤੇ ਧੀਆਂ-ਪੁੱਤਾਂ ਨੂੰ ਭਾਲ਼ਦਿਆਂ ਅਪਣੀ ਜਾਨ ਵਾਰ ਦਿੱਤੀ ।
ਸ. ਖਾਲੜਾ ਨੇ ਆਪਣੀ ਜ਼ਿੰਦਗੀ ਦੀ ਭੀਖ ਮੰਗਣ ਦੀ ਬਜਾਏ ਦ੍ਰਿੜ੍ਹਤਾ ਨਾਲ਼ ਐਲਾਨਿਆ ਸੀ, “ਮੈਂ ਆਪਣੀ ਜ਼ਿੰਦਗੀ ਦੀ ਰਾਖੀ ਲਈ ਕਿਸੇ ਅਦਾਲਤ ਵਿੱਚ ਜਾਣ ਦੀ ਥਾਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਤੇ ਲੋਕਾਂ ਦੀਆਂ ਬਰੂਹਾਂ ਵਿੱਚ ਜਾਣ ਨੂੰ ਤਰਜੀਹ ਦੇਵਾਂਗਾ ਅਤੇ ਸਭ ਜ਼ਮਹੂਰੀਅਤ-ਪਸੰਦ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਮੈਨੂੰ ਖ਼ਤਮ ਕੀਤਾ ਗਿਆ ਤਾਂ ਕਿਸੇ ਪੁਲੀਸ ਕੈਟ ਜਾਂ ਥਾਣੇਦਾਰ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ ਬਲਕਿ ਮੁੱਖ ਮੰਤਰੀ ਬੇਅੰਤ ਸਿੰਘ ਤੇ ਪੁਲੀਸ ਮੁਖੀ ਕੇ.ਪੀ.ਐੱਸ. ‘ਗਿੱਲ’ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਜਾਵੇ।”
ਸ. ਖਾਲੜਾ ਦੀ ਇਹ ਭਵਿੱਖਬਾਣੀ ਇਨ-ਬਿੰਨ ਸੱਚ ਸਾਬਤ ਹੋਈ। ਬੇਅੰਤ ਸਿੰਘ ਦੇ ਬੰਬ ਧਮਾਕੇ ‘ਚ ਉੱਡਣ ਦੀ ਘਟਨਾ ਦੀ ਆੜ ‘ਚ ਸ. ਜਸਵੰਤ ਸਿੰਘ ਖਾਲੜਾ ਨੂੰ ਘਰੋਂ ਚੁੱਕ ਲਿਆ ਗਿਆ ਤੇ ਪੂਰੀ ਕਾਇਰਤਾ ਨਾਲ਼ ਉਸ ਦਰਵੇਸ਼ ਨੂੰ ਕੋਹ-ਕੋਹ ਕੇ ਸਿਰਫ਼ ਇਸ ਲਈ ਕਤਲ ਕਰ ਦਿੱਤਾ ਗਿਆ ਕਿ ਉਸ ਨੇ ਇਸ ਹਕੂਮਤ ਤੇ ਖ਼ਾਸ ਕਰਕੇ ਪੰਜਾਬ ਪੁਲੀਸ ਦੇ ਜਬਰ ਦਾ ਪਰਦਾਫਾਸ਼ ਕੀਤਾ ਸੀ।
ਇਹ ਪੁਸਤਕ ਨੌਜਵਾਨ ਪਾਠਕਾਂ ਨੂੰ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੰਦੀ ਹੈ।
Reviews
There are no reviews yet.