Categories

(1) ਵੀਹਵੀਂ ਸਦੀ ਦੀ ਸਿੱਖ ਰਾਜਨੀਤੀ
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।

(2) 1984 : ਅਣਚਿਤਵਿਆ ਕਹਿਰ
‘1984’ ਸਿੱਖਾਂ ਦੇ ਹਿਰਦਿਆਂ ਅੰਦਰ ਖੰਜਰ ਬਣ ਕੇ ਖੁੱਭਿਆ ਹੋਇਆ ਹੈ । ਸਿੱਖਾਂ ਦਾ ਅਤੀਤ, ਵਰਤਮਾਨ ਤੇ ਭਵਿੱਖ, ਸਾਰੇ ‘1984’ ਵਿਚ ਸਿਮਟ ਗਏ ਹਨ । ਇਸ ਦੇ ਹਵਾਲੇ ਤੋਂ ਬਿਨਾਂ ਨਾ ਅਤੀਤ ਦੀ ਗੱਲ ਕਰਨੀ ਸੰਭਵ ਰਹੀ ਹੈ, ਨਾ ਵਰਤਮਾਨ ਨੂੰ ਜਾਣਿਆ ਜਾ ਸਕਦਾ ਹੈ, ਅਤੇ ਨਾ ਹੀ ਭਵਿੱਖ ਕਲਪਿਆ ਜਾ ਸਕਦਾ ਹੈ । ਇਸ ਕਰਕੇ 1984 ਦੇ ਵਰਤਾਰੇ ਦੀ ਪੁਣ-ਛਾਣ ਕਰਦਿਆਂ ਨਿਰੋਲ 1984 ਦੀ ਹੱਦਬੰਦੀ ਵਿਚ ਬੱਝੇ ਰਹਿਣਾ ਸੰਭਵ ਨਹੀਂ ਹੈ । 1984 ਨੂੰ ਸਮਝਣ ਲਈ ਵਾਰ ਵਾਰ ਅਤੀਤ ਵੱਲ ਜਾਣਾ, ਅਤੇ ਵਰਤਮਾਨ ਤੇ ਭਵਿੱਖ ਨਾਲ ਇਸ ਜਾ ਰਿਸ਼ਤਾ ਨਿਰਧਾਰਤ ਕਰਨਾ ਪੈਣਾ ਹੈ ।

(3) ਕਿਸ ਬਿਧ ਰੁਲੀ ਪਾਤਸਾਹੀ
ਇਸ ਪੁਸਤਕ ਅੰਦਰ ਕੀਤੀ ਗਈ ਚਰਚਾ ਦਾ ਸਾਰ-ਅੰਸ਼ ਇਹ ਬਣਦਾ ਹੈ ਕਿ ਇਤਿਹਾਸ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਵੱਲੋਂ ਨਿਭਾਈ ਗਈ ਸਮੁੱਚੀ ਭੂਮਿਕਾ ਦਾ, ਉਹਨਾਂ ਦੀਆਂ ਪ੍ਰਾਪਤੀਆਂ ਦਾ ਅਤੇ ਇਸ ਅਨੁਸਾਰ ਹੀ, ਉਸ ਤੋਂ ਬਾਅਦ ਚੱਲੀ ਸਮੁੱਚੀ ਖਾੜਕੂ ਸਿੱਖ ਲਹਿਰ ਦਾ ਲੇਖਾ-ਜੋਖਾ ਕਰਨ ਵੇਲੇ ਸਿੱਖ ਕੌਮ ਦੇ 130 ਸਾਲਾਂ ਦੇ ਸਮੁੱਚੇ ਇਤਿਹਾਸਕ ਪਿਛੋਕੜ ਨੂੰ, ਅਤੇ ਉਨ੍ਹਾਂ ਸਮਕਾਲੀ ਸਥਿਤੀਆਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਨੇ ਆਪਣਾ ਇਨਕਲਾਬੀ ਕਾਰਜ ਆਰੰਭਿਆ ਤੇ ਪੂਰ ਚੜ੍ਹਾਇਆ, ਨੂੰ ਸਮੁੱਚਤਾ ਵਿਚ ਸਾਹਮਣੇ ਰੱਖਿਆ ਜਾਣਾ ਜ਼ਰੂਰੀ ਹੈ ।

(4) ਸਿੱਖਾਂ ਦੀ ਸਿਧਾਂਤਕ ਘੇਰਾਬੰਦੀ
ਜੂਨ 84 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਭਾਰਤੀ ਫੌਜ ਦਾ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਹੈ, ਜਿਸ ਦੀ ਚੀਸ ਸਿੱਖ ਚੇਤਨਾ ਦਾ ਹਿੱਸਾ ਬਣ ਗਈ ਹੈ। ਇਸ ਪੁਸਤਕ ਤੀਜੇ ਘੱਲੂਘਾਰੇ ਤੋਂ ਬਾਅਦ ਭਾਰਤੀ ਹਾਕਮਾਂ ਵੱਲੋਂ ਸਿੱਖ ਕੌਮ ਨੂੰ ਸਿਧਾਂਤਕ ਤੌਰ ’ਤੇ ਨਿਹੱਥਾ ਕਰਨ ਲਈ ਚਲਾਈ ਗਈ ਸਿਧਾਂਤਕ ਮੁਹਿੰਮ ਦੇ ਖਤਰਨਾਕ ਖਾਸੇ ਤੇ ਵਿਨਾਸ਼ਕਾਰੀ ਅਸਰਾਂ ਦੀ ਟੋਹ ਲਾਉਣ ਦਾ ਇਕ ਨਿਵੇਕਲਾ ਤੇ ਪਹਿਲਾ ਉਪਰਾਲਾ ਹੈ। ਸਿੱਖ ਇਤਿਹਾਸ ਦੇ ਇਹਨਾਂ ਦੋਜ਼ਖ ਭਰੇ ਦਿਨਾਂ ਦੇ ਲੁੱਕਵੇਂ ਤੇ ਅਣਗੌਲੇ ਪੱਖਾਂ ਦੇ ਬਖੀਏ ਉਧੇੜ ਕੇ ਲੇਖਕ ਇਸ ਕਾਲ ਦੀ ਇਤਿਹਾਸਕਾਰੀ ਲਈ ਨਵੀਂ ਦ੍ਰਿਸ਼ਟੀ ਪ੍ਰਦਾਨ ਕਰਦਾ ਹੈ।

(5) ਗ਼ਦਰੀ ਬਾਬੇ ਕੌਣ ਸਨ ?
ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।

(6) ਤੁਫ਼ਾਨਾਂ ਦਾ ਸ਼ਾਹ ਅਸਵਾਰ : ਸ਼ਹੀਦ ਕਰਤਾਰ ਸਿੰਘ ਸਰਾਭਾ
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।

(7) ਸ਼ਹੀਦ ਜਸਵੰਤ ਸਿੰਘ ਖਾਲੜਾ : ਸੋਚ, ਸੰਘਰਸ਼ ਤੇ ਸ਼ਹਾਦਤ
ਇਸ ਪੁਸਤਕ ਵਿੱਚ ਖਾੜਕੂ ਲਹਿਰ, ਖ਼ਾਲਿਸਤਾਨ ਅਤੇ 1992 ਦੀਆਂ ਚੋਣਾਂ ਬਾਰੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸਿਧਾਂਤਕ ਨਜ਼ਰੀਏ ਸਮੇਤ ਉਹਨਾਂ ਦੇ ਸ਼ਹਾਦਤ ਦੇ ਸਫ਼ਰ ਤੇ ਦ੍ਰਿੜ੍ਹ ਸੰਕਲਪ ਦੀ ਸਿਧਾਂਤਕ ਵਿਆਖਿਆ ਕੀਤੀ ਗਈ ਹੈ। ਸ਼ਹੀਦ ਸਰਦਾਰ ਜਸਵੰਤ ਸਿੰਘ ਖਾਲੜਾ ਪੁੱਜ ਕੇ ਨਿਰਮਾਣ, ਦਿਆਨਤਦਾਰ, ਸਾਦਗੀ ਦਾ ਮੁਜੱਸਮਾ ਤੇ ਨਿਰਭੈ ਯੋਧਾ ਸੀ, ਜੋ ਭਾਰਤੀ ਹਕੂਮਤ ਦੇ ਜਰਵਾਣਿਆਂ ਵੱਲੋਂ ਕੋਹੇ, ਮਾਰੇ ਤੇ ਲਾਪਤਾ ਕੀਤੇ ਗਏ ਲੋਕਾਂ ਦੀ ਅਵਾਜ਼ ਬਣਿਆ।

Additional Information

Weight 3.600 kg

Reviews

There are no reviews yet.

Be the first to review “Set of 7 Books Sardar Ajmer Singh (All PaperBack)”