Guru Gobind Singh ji Di Vaisakhi : by Sirdar Kapoor Singh
₹ 300.00
Description
1699 ਈਸਵੀ ਨੂੰ ਵੈਸਾਖੀ ਵਾਲ਼ੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਨਾਟਕ ਸ਼ਾਸਤ੍ਰ ਦੇ ਜਿਸ ਭਰਪੂਰ ਗਿਆਨ ਦਾ ਪ੍ਰਮਾਣ ਦਿੱਤਾ, ਉਹ ਸਭ ਨੂੰ ਗਿਆ ਹੈ ਪਰ ਬਹੁਤਿਆਂ ਨੂੰ ਉਸ ਇਨਕਲਾਬੀ ਖਿਆਲ ਬਾਰੇ ਗਿਆਨ ਨਹੀਂ, ਜਿਸ ਤੋਂ ਪ੍ਰੇਰਿਤ ਹੋ ਕੇ ਇਸ ਘਟਨਾ ਨੇ ਜਨਮ ਲਿਆ। ਆਮ ਲੋਕਾਂ ਨੂੰ ਇਹ ਪਤਾ ਹੈ ਕਿ ਇਸ ਯਾਦਗਾਰੀ ਦਿਨ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਸਰਬੱਤ ਸੰਗਤਾਂ ਨੂੰ ਅਨੰਦਪੁਰ ਸਾਹਿਬ ਵਿਖੇ ਆਉਣ ਦਾ ਹੁਕਮ ਦਿੱਤਾ। ਜਦੋਂ ਸਾਰੇ ਸਜੇ ਬੈਠੇ ਸਨ ਤਾਂ ਉਹਨਾਂ ਨੇ ਆਪਣੀ ਕਿਰਪਾਨ ਮਿਆਨੋ ਕੱਢੀ ਅਤੇ ਗਰਜ ਕੇ ਆਖਿਆ “ਕੀ ਇੱਥੇ ਕੋਈ ਅਜਿਹਾ ਸ਼ਖ਼ਸ ਹਾਜ਼ਰ ਹੈ, ਜੋ ਧਰਮ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰੇਗਾ?” ਇਹ ਸੁਣ ਕੇ ਸਰਬੱਤ ਸੰਗਤ ਦਾ ਤ੍ਰਾਹ ਨਿਕਲ ਗਿਆ ਪਰ ਗੁਰੂ ਜੀ ਇਹ ਮੰਗ ਵਾਰ-ਵਾਰ ਦਰਸਾਉਂਦੇ ਰਹੇ।…..
Additional information
| Weight | .480 kg |
|---|
Reviews (0)
Be the first to review “Guru Gobind Singh ji Di Vaisakhi : by Sirdar Kapoor Singh” Cancel reply
You must be logged in to post a review.
Related products
Sant Bhinderanwalean de Ru-Bru : June 84 di Patarkari (Delux Binding)
₹ 500.00
ਜੂਨ 84 ਵਿਚ ਸ੍ਰੀ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਉਹ ਦੁਖਾਂਤਕ ਅਧਿਆਇ ਹੈ, ਜਿਸ ਦੀ ਚੀਸ ਸਿੱਖ ਮਾਨਸਿਕਤਾ ਦੇ ਧੁਰ ਅੰਦਰ ਤਕ ਫੈਲੀ ਹੋਈ ਹੈ। ਇਸ ਪੁਸਤਕ ਦਾ ਲੇਖਕ ਉਸ ਸਮੇਂ ਦੌਰਾਨ ਯੂ.ਐਨ.ਆਈ. ਲਈ ਅੰਮ੍ਰਿਤਸਰ ਤੋਂ ਰਿਪੋਟਿੰਗ ਕਰਦਿਆਂ ਇਹਨਾਂ ਘਟਨਾਵਾਂ ਦਾ ਚਸ਼ਮਦੀਦ ਗਵਾਹ ਹੈ ਤੇ ਇਸ ਪੁਸਤਕ ਰਾਹੀਂ ਉਹ ਆਪਣੀਆਂ ਯਾਦਾਂ ਤੇ ਸਿਮਰਤੀ ਵਿਚ ਪਏ ਤੱਥਾਂ, ਪੀੜਾਂ ਤੇ ਦਰਦਾਂ ਦਾ ਮਹਿਜ਼ ਉਲੇਖ ਹੀ ਨਹੀਂ ਕਰਦਾ, ਬਲਕਿ ਉਸ ਨੇ ਜੋ ਕੁਝ ਦੇਖਿਆ, ਹੰਢਾਇਆ ਅਤੇ ਮਹਿਸੂਸ ਕੀਤਾ, ਉਸ ਦੀ ਈਮਾਨਦਾਰੀ ਨਾਲ ਤਸਵੀਰਕਸ਼ੀ ਕਰਦਾ ਹੈ; ਤੇ ਘਟਨਾਵਾਂ ਨੂੰ ਨੇੜਿਓਂ ਵਾਚਦਿਆਂ ਇਹਨਾਂ ਦੇ ਪਿੱਛੇ ਦਿੱਖ ਤੇ ਅਦਿੱਖ ਪਾਤਰਾਂ ਦੇ ਕਿਰਦਾਰ ਨੂੰ ਵੀ ਨੰਗਿਆਂ ਕਰਦਾ ਹੈ। ਹੱਡੀਂ ਹੰਢਾਈਆਂ ਸਿੱਖਾਂ ਦੀਆਂ ਸਿੱਖਾਂ ਵੱਲੋਂ ਭੋਗੇ ਲੰਬੇ ਸੰਤਾਪ ਦੀ ਚੀਸ ਵੀ ਇਸ ਪੁਸਤਕ ਦੇ ਆਰ-ਪਾਰ ਫੈਲੀ ਹੋਈ ਹੈ। ਲੇਖਕ ਨੇ ਦੁਖਾਂਤਕ ਘਟਨਾਵਾਂ ਦੇ ਬਿਰਤਾਂਤ ਦੇ ਨਾਲ ਸਿੱਖ-ਦਰਦ ਨਾਲ ਪਰੁੱਚੇ ਕੁਝ ਸਿੱਖ ਚਿੰਤਕਾਂ ਦੇ ਵਾਰਤਾਲਾਪ ਦੇ ਵੇਰਵਾਂ ਰਾਹੀਂ ਇਸ ਪੁਸਤਕ ਵਿਚ ਖਾੜਕੂ ਲਹਿਰ ਦੇ ਸਿਧਾਂਤਕ ਪੱਖਾਂ ਨੂੰ ਉਘਾੜਨ ਦਾ ਵੀ ਇਤਿਹਾਸਕ ਕਾਰਜ ਸਹਿਜ-ਸੁਭਾਇ ਕਰ ਦਿੱਤਾ ਹੈ, ਜਿਸ ਨਾਲ ਇਸ ਲਹਿਰ ਦੇ ਮੁਲਾਂਕਣ ਲਈ ਸਾਨੂੰ ਵੱਖਰੀ ਸੂਝ-ਦ੍ਰਿਸ਼ਟੀ ਪ੍ਰਾਪਤ ਹੁੰਦੀ ਹੈ। ਇੰਜ ਇਹ ਯਾਦਾਂ ਸਿੱਖ ਜਗਤ ਦੇ ਸਮੂਹਿਕ ਦਰਦ ਨੂੰ ਬਿਆਨ ਕਰਨ ਦਾ ਨਿਵੇਕਲਾ ਉੱਦਮ ਹੈ, ਜੋ ਸਿੱਖ ਇਤਿਹਾਸ ਦੇ ਇਸ ਨਾਲ ਸੰਬੰਧੀ ਉਪਲਬਧ ਸਾਹਿਤ ਵਿਚ ਗੁਣਾਤਮਕ ਵਾਧਾ ਹੈ।
Vihvin Sadi di Sikh Rajniti (Ajmer Singh) (Delux Binding)
₹ 500.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।

Reviews
There are no reviews yet.