Categories

Shop

  • Ham Hindu Nahin (Kahan Singh Nabha)

    INR 100.00

    “ਪਿਆਰੇ ਖ਼ਾਲਸਾ ਜੀ! ਆਪ ਮੇਰੇ ਇਸ ਲੇਖ (ਕਿਤਾਬ: ਹਮ ਹਿੰਦੂ ਨਹੀਂ) ਨੂੰ ਵੇਖ ਕੇ ਅਸਚਰਜ ਹੋਵੋਗੇ ਅਤੇ ਪ੍ਰਸ਼ਨ ਕਰੋਗੇ ਕਿ ਖ਼ਾਲਸਾ ਤਾਂ ਬਿਨਾਂ ਸੰਸੇ ਹਿੰਦੂਆਂ ਤੋਂ ਭਿੰਨ ਹੈ, ਫਿਰ ਇਹ ਲਿਖਣ ਦੀ ਕੀ ਲੋੜ ਸੀ ਕਿ ‘ਹਮ ਹਿੰਦੂ ਨਹੀਂ’? ਔਰ ਜੇ ਐਸਾ ਲਿਖਿਆ ਹੈ ਤਾਂ ਨਾਲ਼ ਇਹ ਕਿਉਂ ਨਹੀਂ ਲਿਖਿਆ ਕਿ ਅਸੀਂ ਮੁਸਲਮਾਨ, ਈਸਾਈ ਔਰ ਬੋਧ ਆਦਿਕ ਭੀ ਨਹੀਂ ਹਾਂ? ਇਸ ਸ਼ੰਕਾ ਦੇ ਉੱਤਰ ਵਿੱਚ ਇਹ ਬੇਨਤੀ ਹੈ ਕਿ ਜੋ ਸਤਿਗੁਰੂ ਦੇ ਪੂਰੇ ਵਿਸ਼ਵਾਸੀ, ਗੁਰਬਾਣੀ ਅਨੁਸਾਰ ਚੱਲਦੇ ਹਨ ਔਰ ਖ਼ਾਲਸਾ ਧਰਮ ਦੇ ਨਿਯਮਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹਨਾਂ ਨੂੰ ਸਮਝਾਉਣ ਲਈ ਮੈਂ ਇਹ ਪੁਸਤਕ ਨਹੀਂ ਲਿਖੀ। ਕੇਵਲ ਹਿੰਦੂ ਧਰਮ ਤੋਂ ਹੀ ਖ਼ਾਲਸੇ ਦੀ ਭਿੰਨਤਾ ਇਸ ਪੁਸਤਕ ਵਿੱਚ ਇਸ ਵਾਸਤੇ ਲਿਖੀ ਹੈ ਕਿ ਹੋਰਨਾਂ ਧਰਮਾਂ ਤੋਂ ਪਹਿਲਾਂ ਹੀ ਸਾਡੇ ਭਾਈ ਆਪਣੇ ਆਪ ਨੂੰ ਜੁਦਾ ਸਮਝਦੇ ਹਨ ਪਰ ਅਗਿਆਨਤਾ ਕਰ ਕੇ ਖ਼ਾਲਸੇ ਨੂੰ ਹਿੰਦੂ, ਅਥਵਾ ਹਿੰਦੂਆਂ ਦਾ ਹੀ ਇੱਕ ਫ਼ਿਰਕਾ ਖ਼ਿਆਲ ਕਰਦੇ ਹਨ। ਮੈਂ ਨਿਸਚਾ ਕਰਦਾ ਹਾਂ ਕਿ ਮੇਰੇ ਭੁੱਲੇ ਹੋਏ ਭਾਈ ਇਸ ਪੁਸਤਕ ਨੂੰ ਪੜ੍ਹ ਕੇ ਆਪਣੇ ਧਰਮ ਅਨੁਸਾਰ ਚੱਲਣਗੇ ਔਰ ਆਪਣੇ ਆਪ ਨੂੰ ਗੁਰੂ ਨਾਨਕ ਦੇਵ ਔਰ ਦਸਵੇਂ ਪਾਤਸ਼ਾਹ ਦਾ ਪੁੱਤਰ ਸਮਝ ਕੇ ਖ਼ਾਲਸਾ ਬਣਨਗੇ ਔਰ ਭਰੋਸਾ ਕਰਨਗੇ ਕਿ ‘ਹਮ ਹਿੰਦੂ ਨਹੀਂ’…।”          (-ਭਾਈ ਕਾਹਨ ਸਿੰਘ ਨਾਭਾ)

  • 1984 Anchitvya Kehar (Ajmer Singh)

    INR 350.00

    ‘1984’ ਸਿੱਖਾਂ ਦੇ ਹਿਰਦਿਆਂ ਅੰਦਰ ਖੰਜਰ ਬਣ ਕੇ ਖੁੱਭਿਆ ਹੋਇਆ ਹੈ । ਸਿੱਖਾਂ ਦਾ ਅਤੀਤ, ਵਰਤਮਾਨ ਤੇ ਭਵਿੱਖ, ਸਾਰੇ ‘1984’ ਵਿਚ ਸਿਮਟ ਗਏ ਹਨ । ਇਸ ਦੇ ਹਵਾਲੇ ਤੋਂ ਬਿਨਾਂ ਨਾ ਅਤੀਤ ਦੀ ਗੱਲ ਕਰਨੀ ਸੰਭਵ ਰਹੀ ਹੈ, ਨਾ ਵਰਤਮਾਨ ਨੂੰ ਜਾਣਿਆ ਜਾ ਸਕਦਾ ਹੈ, ਅਤੇ ਨਾ ਹੀ ਭਵਿੱਖ ਕਲਪਿਆ ਜਾ ਸਕਦਾ ਹੈ । ਇਸ ਕਰਕੇ 1984 ਦੇ ਵਰਤਾਰੇ ਦੀ ਪੁਣ-ਛਾਣ ਕਰਦਿਆਂ ਨਿਰੋਲ 1984 ਦੀ ਹੱਦਬੰਦੀ ਵਿਚ ਬੱਝੇ ਰਹਿਣਾ ਸੰਭਵ ਨਹੀਂ ਹੈ । 1984 ਨੂੰ ਸਮਝਣ ਲਈ ਵਾਰ ਵਾਰ ਅਤੀਤ ਵੱਲ ਜਾਣਾ, ਅਤੇ ਵਰਤਮਾਨ ਤੇ ਭਵਿੱਖ ਨਾਲ ਇਸ ਜਾ ਰਿਸ਼ਤਾ ਨਿਰਧਾਰਤ ਕਰਨਾ ਪੈਣਾ ਹੈ ।