Shop
-
Gadri Baabe Kaun san (Ajmer Singh) (Delux Binding)
INR 550.00ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।
-
Kis Bidh Ruli Patshahi (Ajmer Singh) (Delux Binding)
INR 500.00ਇਸ ਪੁਸਤਕ ਅੰਦਰ ਕੀਤੀ ਗਈ ਚਰਚਾ ਦਾ ਸਾਰ-ਅੰਸ਼ ਇਹ ਬਣਦਾ ਹੈ ਕਿ ਇਤਿਹਾਸ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੱਲੋਂ ਨਿਭਾਈ ਗਈ ਸਮੁੱਚੀ ਭੂਮਿਕਾ ਦਾ, ਉਸ ਦੀਆਂ ਪ੍ਰਾਪਤੀਆਂ ਤੇ ਅਪ੍ਰਾਪਤੀਆਂ ਦਾ, ਅਤੇ ਇਸ ਅਨੁਸਾਰ ਹੀ, ਉਸ ਤੋਂ ਬਾਅਦ ਚੱਲੀ ਸਮੁੱਚੀ ਖਾੜਕੂ ਸਿੱਖ ਲਹਿਰ ਦਾ ਲੇਖਾ-ਜੋਖਾ ਕਰਨ ਵੇਲੇ ਸਿੱਖ ਕੌਮ ਦੇ 130 ਸਾਲਾਂ ਦੇ ਸਮੁੱਚੇ ਇਤਿਹਾਸਕ ਪਿਛੋਕੜ ਨੂੰ, ਅਤੇ ਉਨ੍ਹਾਂ ਸਮਕਾਲੀ ਸਥਿਤੀਆਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਨੇ ਆਪਣਾ ਇਨਕਲਾਬੀ ਕਾਰਜ ਆਰੰਭਿਆ ਤੇ ਪੂਰ ਚੜ੍ਹਾਇਆ, ਨੂੰ ਸਮੁੱਚਤਾ ਵਿਚ ਸਾਹਮਣੇ ਰੱਖਿਆ ਜਾਣਾ ਜ਼ਰੂਰੀ ਹੈ ।
-
Vihvin Sadi di Sikh Rajniti (Ajmer Singh) (Delux Binding)
INR 500.00ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।