Shop
-
Chupp di Cheekh (Dr. Harshinder Kaur)
INR 200.00‘ਚੁੱਪ ਦੀ ਚੀਖ’ ਉਹਨਾਂ ਬੱਚੀਆਂ ਤੇ ਬੀਬੀਆਂ ਦੀ ਆਵਾਜ਼ ਹੈ, ਜਿਨ੍ਹਾਂ ਵਿੱਚੋਂ ਬਹੁਤੀਆਂ ਨੂੰ ਅਖਬਾਰ ਦੀ ਸੁਰਖੀ ਵੀ ਨਸੀਬ ਨਹੀਂ ਹੋਈ। ਜਿਸ ਪੀੜ ਬਾਰੇ ਸੁਣ ਕੇ ਵੀ ਬੰਦਾ ਦਹਿਲ ਜਾਂਦਾ ਹੈ ਤੇ ਅਖਬਾਰਾਂ ਉਸ ਦਰਿੰਦਗੀ ਬਾਰੇ ਛਾਪਣ ਤੋਂ ਵੀ ਕਤਰਾਉਂਦੀਆਂ ਹਨ, ਉਸ ਨੂੰ ਸਹਿੰਦਿਆਂ ਜਿਹਨਾਂ ਨੇ ਦਮ ਤੋੜੇ, ਉਹਨਾਂ ਦੀ ਦਰਦ ਦੀ ਆਵਾਜ਼ ਬਣਨ ਲਈ ਇਹ ਕਿਤਾਬ ਹੋਂਦ ਵਿਚ ਆਈ ਹੈ। ਚੁੱਪ ਦੀ ਚੀਖ, ਇਹ ਸਿਰਲੇਖ ਹੈ, ਜੋ ਸਾਨੂੰ ਹਲੂਣਦਾ ਹੈ, ਕੁਝ ਪ੍ਰਤਿਕਰਮ ਮੰਗਦਾ ਹੈ। ਇਹ ਪਹਿਲੀ ਨਜ਼ਰੇ ਹੀ ਇਸਤਰੀਆਂ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਖਿੱਚਦਾ ਹੈ ਅਤੇ ਇਸਤਰੀਤੱਵ ਨਾਲ ਜੁੜਿਆ ਵੇਦਨਾਵਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਹ ਸੰਗ੍ਰਹਿ ਪਾਠਕਾਂ ਨੂੰ ਚੁੱਪ ਦੀ ਚੀਖ ਨਾਲ ਜੁੜੇ ਮੁੱਦੇ ਤੇ ਮਸਲੇ ਸੂਖਮਤਾ, ਸਹਜ ਤੇ ਸੁਹਿਰਦਤਾ ਨਾਲ ਵਿਚਾਰਨ ਦੇ ਰਾਹ ਪਾਏਗਾ।
-
Ik Desh da Janam (Harpal Singh Pannu)
INR 140.00ਕਿਹਾ ਜਾਂਦਾ ਹੈ ਕਿ ਦੁਨੀਆ ਵਿੱਚ ਦੋ ਕੌਮਾਂ ਹਨ, ਜਿਨ੍ਹਾਂ ਨੇ ਆਪਣੇ ਪਿੰਡੇ ਤੇ ਬਹੁਤ ਵਧੇਰੇ ਜ਼ੁਲਮ ਤਸ਼ੱਦਦ ਝੱਲ ਕੇ ਆਪਣੇ ਵਜੂਦ ਨੂੰ ਕਾਇਮ ਰੱਖਿਆ ਹੈ, ਇੱਕ ਸਿੱਖ ਤੇ ਦੂਜੀ ਯਹੂਦੀ, ਪਰ ਯਹੂਦੀਆਂ ਨੇ ਦੁਨੀਆਂ ਦੇ ਨਕਸ਼ੇ ਤੇ ਆਪਣਾ ਦੇਸ਼ ਸਥਾਪਤ ਕਰ ਲੈਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਸਿੱਖ ਕੌਮ ਅਜੇ ਤਕ ਆਪਣਾ ਦੇਸ਼ ਕਾਇਮ ਕਰਨ ਲਈ ਜੱਦੋਜਹਿਦ ਕਰ ਰਹੀ ਹੈ।
ਸਿੱਖਾਂ ਦੇ ਸੰਘਰਸ਼ ਵਿੱਚ ਯਹੂਦੀਆਂ ਦੀ ਮਿਸਾਲ ਆਮ ਦਿੱਤੀ ਜਾਂਦੀ ਹੈ, ਪਰ ਯਹੂਦੀਆਂ ਦੇ ਕੌਮੀ ਸੰਘਰਸ਼ ਬਾਰੇ ਵਿਸਤਾਰ ‘ਚ ਪੰਜਾਬੀ ‘ਚ ਅਜੇ ਤਕ ਨਹੀਂ ਸੀ ਲਿਖਿਆ ਗਿਆ। ਪਹਿਲੀ ਵਾਰ ਇਹ ਉੱਦਮ ਉੱਘੇ ਸਿੱਖ ਚਿੰਤਕ ਡਾ: ਹਰਪਾਲ ਸਿੰਘ ਪੰਨੂ ਨੇ ਕੀਤਾ ਹੈ। ਮੌਜੂਦਾ ਸਿੱਖ ਸੰਘਰਸ਼ ਵਿੱਚ ਸਿੱਖਾਂ ਨੇ ਜਿੱਥੇ ਸਿਰੜ ਅਤੇ ਸਿਦਕ ਆਪਣੇ ਵਿਰਸੇ ਤੋਂ ਸੇਧ ਲੈ ਕੇ ਪ੍ਰਾਪਤ ਕਰਨਾ ਹੈ, ਓਥੇ ਸੰਘਰਸ਼ ਦੇ ਪੈਂਤੜਿਆਂ ਬਾਰੇ ਦੂਜੀਆਂ ਕੌਮਾਂ ਦੀ ਜੱਦੋਜਹਿਦ ਤੋਂ ਵੀ ਕਾਫ਼ੀ ਕੁਝ ਸਿੱਖਣਾ ਹੈ। ਯਹੂਦੀਆਂ ਦੀ ਜੱਦੋਜਹਿਦ ਵਿਸ਼ੇਸ਼ ਤੌਰ ਤੇ ਸਾਡੇ ਲਈ ਰੋਲ ਮਾਡਲ ਬਣ ਸਕਦੀ ਹੈ; ਇਸ ਲਈ ਡਾ: ਹਰਪਾਲ ਸਿੰਘ ਪੰਨੂ ਵੱਲੋਂ ਲਿਖੀ ਇਹ ਪੁਸਤਕ ਜਾਣਕਾਰੀ ਦਾ ਅਣਮੁੱਲਾ ਖਜ਼ਾਨਾ ਹੋਣ ਦੇ ਨਾਲ਼ ਨਾਲ਼ ਸਿੱਖਿਆ ਤੇ ਸੇਧ ਦੇਣ ਵਾਲ਼ਾ ਇੱਕ ਕੀਮਤੀ ਦਸਤਾਵੇਜ਼ ਵੀ ਹੈ, ਜਿਸ ਨੂੰ ਹਰ ਸਿੱਖ ਲਈ ਪੜਨਾ ਜ਼ਰੂਰੀ ਹੈ।